ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਦੇ 19 ਖਿਡਾਰੀ ਸਟੇਟ ਟੀਮ ਲਈ ਚੁਣੇ ਗਏ
ਗੱਤਕਾ ਐਸੋਸੀਏਸ਼ਨ-ਪੰਜਾਬ ਵੱਲੋਂ ਆਉਣ ਵਾਲੀ 13ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਪੰਜਾਬ ਸਟੇਟ ਟੀਮ ਦੀ ਚੋਣ ਕਰਨ ਹਿਤ ਗੱਤਕੇ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਗੱਤਕਾ ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਮੁਕਾਬਲਿਆਂ ਰਾਹੀਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਕੁੱਲ 19 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ ਟੀਮ ਲਈ ਕੀਤੀ ਗਈ।

ਲੜਕੀਆਂ ਵਿੱਚ ਅੰਡਰ-17 ਉਮਰ ਵਰਗ ਵਿੱਚ ਦਮਨਪ੍ਰੀਤ ਕੌਰ, ਅੰਡਰ-19 ਉਮਰ ਵਰਗ ਵਿੱਚ ਹਰਪ੍ਰੀਤ ਕੌਰ, ਜੈਸਮੀਨ ਕੌਰ, ਗੁਰਨੀਤ ਕੌਰ, ਗੁਰਵਿੰਦਰ ਕੌਰ, ਸ਼ਰਨਜੀਤ ਕੌਰ, ਗੁਰਮਨ ਕੌਰ, ਲਵਦੀਪ ਕੌਰ ਅਤੇ ਸਮਨਪ੍ਰੀਤ ਕੌਰ, ਜਦਕਿ ਅੰਡਰ-22 ਉਮਰ ਵਰਗ ਵਿੱਚ ਗੁਰਪ੍ਰੀਤ ਕੌਰ ਦੀ ਚੋਣ ਕੀਤੀ ਗਈ। ਇਸੇ ਤਰ੍ਹਾਂ ਲੜਕਿਆਂ ਵਿੱਚ ਅੰਡਰ-14 ਉਮਰ ਵਰਗ ਵਿੱਚ ਬਲਜੋਤ ਸਿੰਘ, ਗਗਨਦੀਪ ਸਿੰਘ, ਅਰਮਾਨ ਸਿੰਘ ਅਤੇ ਸਮਰ ਧੀਮਾਨ, ਅੰਡਰ-17 ਉਮਰ ਵਰਗ ਵਿੱਚ ਜਸਕਰਨ ਸਿੰਘ, ਜੋਬਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ, ਜਦਕਿ ਅੰਡਰ-25 ਉਮਰ ਵਰਗ ਵਿੱਚ ਪਰਦੀਪ ਸਿੰਘ ਸਟੇਟ ਟੀਮ ਲਈ ਚੁਣੇ ਗਏ।
ਇਸ ਮੌਕੇ ਬੀਬੀ ਮਨਜੀਤ ਕੌਰ, ਪ੍ਰਧਾਨ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਨੇ ਸਾਰੇ ਚੁਣੇ ਹੋਏ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸਾਹਿਬਾਨ ਨੂੰ ਦਿਲੋਂ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਹੁਣ ਸਾਡਾ ਅਗਲਾ ਟੀਚਾ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਵੱਧ ਤੋਂ ਵੱਧ ਮੈਡਲ ਜਿੱਤਣ ਦਾ ਹੋਣਾ ਚਾਹੀਦਾ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਭਾਊਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।