District Rupnagar Punjab 140001

Gatka Association District Rupnagar

News Desk
gatka rupnagar
8 May

Rupnagar Girls Become Overall Champions in the 12th Punjab State Gatka Championship

gatka rupnagar

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਰੂਪਨਗਰ ਦੀਆਂ ਲੜਕੀਆਂ ਬਣੀਆਂ ਓਵਰਆਲ ਚੈਂਪੀਅਨ

ਗੱਤਕਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਬਾਬਾ ਫ਼ਰੀਦ ਗੁਰੂ ਕੁਲ ਗਰੁੱਪ ਆਫ ਕਾਲਜਿਜ਼ ਵਿਖੇ 2 ਅਤੇ 3 ਮਈ ਨੂੰ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਜ਼ਿਲ੍ਹਾ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਮੁਕਾਬਲਿਆਂ ਦੌਰਾਨ ਰੂਪਨਗਰ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ।

ਚੈਂਪੀਅਨਸ਼ਿਪ ਦੌਰਾਨ ਅੰਡਰ-14 ਸਿੰਗਲ ਸਟਿਕ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ। ਅੰਡਰ-17 ਸਿੰਗਲ ਸਟਿਕ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਹਾਸਲ ਕੀਤਾ, ਜਦਕਿ ਅੰਡਰ-17 ਸਿੰਗਲ ਸਟਿਕ ਵਿਅਕਤੀਗਤ ਵਰਗ ਵਿੱਚ ਤੀਜੇ ਸਥਾਨ ਦੇ ਨਾਲ ਕਾਂਸੀ ਦਾ ਤਮਗਾ ਅਤੇ ਫਰੀ ਸਟਿਕ ਵਿਅਕਤੀਗਤ ਵਰਗ ਵਿੱਚ ਪਹਿਲਾ ਸਥਾਨ ਤੇ ਕਾਬਜ ਹੋ ਕੇ ਸੋਨੇ ਦਾ ਤਮਗਾ ਪ੍ਰਾਪਤ ਕੀਤਾ ਗਿਆ। ਇਸੇ ਤਰ੍ਹਾਂ ਅੰਡਰ-19 ਸਿੰਗਲ ਸਟਿਕ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਜਿੱਤਿਆ ਅਤੇ ਵਿਅਕਤੀਗਤ ਵਰਗ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਹਾਸਲ ਕੀਤਾ। ਅੰਡਰ-22 ਸਿੰਗਲ ਸਟਿਕ ਟੀਮ ਨੇ ਪਹਿਲੇ ਸਥਾਨ ਤੇ ਰਹਿ ਕੇ ਸੋਨੇ ਦਾ ਤਮਗਾ ਆਪਣੇ ਨਾਮ ਕੀਤਾ, ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ ਗਿਆ।

gatka rupnagar girls

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਨੇ ਸਾਰੀਆਂ ਜੇਤੂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸ਼ੈਰੀ ਸਿੰਘ ਭਾਂਬਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਨੇ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਉੱਚ ਕੋਟੀ ਦੀ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਰੂਪਨਗਰ ਦਾ ਨਾਮ ਉੱਚਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕੇ ਦੀ ਵਧਦੀ ਲੋਕਪ੍ਰਿਅਤਾ ਅਤੇ ਨੌਜਵਾਨ ਪੀੜ੍ਹੀ ਵਿੱਚ ਇਸ ਖੇਡ ਪ੍ਰਤੀ ਵਧ ਰਹੇ ਰੁਝਾਨ ਦਾ ਪਤਾ ਲੱਗਦਾ ਹੈ।

ਇਸ ਮੌਕੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਵਿੱਤ ਸਕੱਤਰ ਜਸਪ੍ਰੀਤ ਸਿੰਘ ਅਤੇ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।

Leave a Reply