District Rupnagar Punjab 140001

Gatka Association District Rupnagar

News Desk
whatsapp image 2026 05 08 at 5.39.23 am
8 May

The Rupnagar district won the 12th Punjab State Gatka Championship (Boys)

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੇ) ਰੂਪਨਗਰ ਜਿਲ੍ਹੇ ਨੇ ਜਿੱਤੀ

whatsapp image 2026 05 08 at 5.39.43 am

ਰੂਪਨਗਰ 19 ਮਾਰਚ, 2026 : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2026 ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਦੌਰਾਨ ਬਿਹਤਰ ਪ੍ਰਦਰਸ਼ਨ ਕਰਦਿਆਂ ਰੂਪਨਗਰ ਜਿਲ੍ਹੇ ਦੇ ਖਿਡਾਰੀਆਂ ਨੇ ਉਵਰਆਲ ਚੈਂਪੀਅਨਸ਼ਿਪ ਜਿੱਤੀ। ਨੇੜਲੇ ਪਿੰਡ ਲੌਦੀਮਾਜਰਾ ਵਿਖੇ ਸਮਾਪਤ ਹੋਏ ਸਲਾਨਾ ਟੂਰਨਾਮੈਂਟ ਵਿੱਚੋਂ ਗੁਰਦਾਸਪੁਰ ਦੀ ਟੀਮ ਨੇ ਦੂਜਾ ਜਦਕਿ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਟੂਰਨਾਮੈਂਟ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸਬ-ਜੂਨੀਅਰ ਵਰਗ ਵਿੱਚੋਂ ਬਿਹਤਰੀਨ ਗੱਤਕੇਬਾਜ ਦੀ ਟਰਾਫੀ ਬਲਜੋਤ ਸਿੰਘ ਰੂਪਨਗਰ, ਜੂਨੀਅਰ ਵਰਗ ਵਿਚੋਂ ਦਿਲਰਾਜ ਸਿੰਘ ਅੰਮ੍ਰਿਤਸਰ ਅਤੇ ਸੀਨੀਅਰ ਵਰਗ ਵਿੱਚ ਅਮਨਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਨੇ ਬਿਹਤਰੀਨ ਖਿਡਾਰੀ ਦੀ ਟਰਾਫੀ ਹਾਸਲ ਕੀਤੀ।
ਸਮਾਪਤੀ ਸਮਾਰੋਹ ਮੌਕੇ ਰੂਪਨਗਰ ਦੇ ਵਿਧਾਇਕ ਸ੍ਰੀ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਗੱਤਕਾ ਐਸੋਸੀਏਸ਼ਨ ਜਿਲ੍ਹਾ ਰੂਪਨਗਰ ਵੱਲੋਂ ਜਾਰੀ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਜਿਲਾ ਰੂਪਨਗਰ ਖਾਲਸੇ ਦੀ ਜਨਮ ਭੂਮੀ ਹੋਣ ਕਾਰਨ ਵਿਰਾਸਤੀ ਖੇਡ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਇਸ ਜਿਲ੍ਹੇ ਦੇ ਵਾਸੀਆਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਗੱਤਕਾ ਖਿਡਾਰੀਆਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਰਾਜ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ ਇਸ ਖੇਡ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

GATKA RUPNAGAR


ਇਸ ਦੌਰਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਟੀਮਾਂ ਦੇ ਖਿਡਾਰੀਆਂ, ਰੈਫਰੀਆਂ ਅਤੇ ਕੋਚਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਂਝੀ ਮੇਹਨਤ ਸਦਕਾ ਗੱਤਕਾ ਖੇਡ ਲਗਾਤਾਰ ਤਰੱਕੀ ਦੇ ਰਾਹ ਤੇ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ ਜਿਸ ਲਈ ਉਹ ਪੂਰੀ ਤਰ੍ਹਾਂ ਸਮਰਪਿਤ ਹਨ।


ਇਸ ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਇੰਦਰਪਾਲ ਰਾਜੂ ਸਤਿਆਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਲੱਖੇਵਾਲ, ਅਮਨਿੰਦਰ ਸਿੰਘ ਰੀਹਲ, ਸੁਰਿੰਦਰ ਸਿੰਘ ਹਰੀਪੁਰ, ਜਗਦੀਪ ਸਿੰਘ ਥਲੀ, ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਰੂਪਨਗਰ, ਚੀਫ਼ ਰੈਫਰੀ ਨਰਿੰਦਰ ਸਿੰਘ ਪਾਰਸ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਘਨੌਲੀ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

Leave a Reply