District Rupnagar Punjab 140001

Gatka Association District Rupnagar

News Desk
gatka association district rupnagar
28 Sep

Gatka Association District Rupnagar Players Showcase Their Skills at Nehru Stadium

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਗੱਤਕਾ ਖਿਡਾਰੀਆਂ ਵੱਲੋਂ ਕੀਤਾ ਗੱਤਕਾ ਪ੍ਰਦਰਸ਼ਨ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ

ਨਹਿਰੂ ਸਟੇਡੀਅਮ ਵਿਖੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਨੇ ਦਿਖਾਏ ਜੌਹਰ; ਡੀ.ਸੀ. ਆਦਿਤਿਆ ਡਚਲਵਾਲ ਨੇ ਕੀਤੀ ਹੌਸਲਾ ਅਫ਼ਜ਼ਾਈ

ਰੂਪਨਗਰ, 28 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਨਹਿਰੂ ਸਟੇਡੀਅਮ ਵਿੱਚ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਵੱਲੋਂ ਕੀਤਾ ਗੱਤਕਾ ਪ੍ਰਦਰਸ਼ਨ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ । ਗੱਤਕਾ ਖਿਡਾਰੀਆਂ ਨੇ ਰਵਾਇਤੀ ਸਿੱਖ ਮਾਰਸ਼ਲ ਆਰਟ ਦੇ ਵੱਖ-ਵੱਖ ਜੌਹਰ ਦਿਖਾ ਕੇ ਆਪਣੀ ਕਲਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

321

ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਮਾਣਯੋਗ ਡਿਪਟੀ ਕਮਿਸ਼ਨਰ ਆਦਿਤਿਆ ਡਚਲਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਵੱਲੋਂ ਕੀਤਾ ਗੱਤਕਾ ਪ੍ਰਦਰਸ਼ਨ ਦੇਖਿਆ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 1 ਤੋਂ 4 ਅਕਤੂਬਰ ਤੱਕ ਗੱਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਖੇਡ ਵਜੋਂ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲੇ ਦੇ ਸਮੂਹ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨਾਂ ਗੱਤਕਾ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਡੀ ਸੀ ਰੂਪਨਗਰ ਸ੍ਰੀ ਆਦਿਤਿਆ ਡਚਲਵਾਲ, ਡੀ ਐਸ ਓ ਜਗਜੀਵਨ ਸਿੰਘ, ਕਰਨ ਮਹਿਤਾ ,ਜਸਪ੍ਰੀਤ ਸਿੰਘ ਲੋਧੀ ਮਾਜਰਾ, ਗੁਰਵਿੰਦਰ ਸਿੰਘ ਰੂਪਨਗਰ, ਕੋਚ ਸ਼ੈਰੀ ਸਿੰਘ, ਨਰਪਿੰਦਰ ਸਿੰਘ, ਮਨਜੋਤ ਕੌਰ, ਵਿਨੋਦ ਕੁਮਾਰ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ, ਖਿਡਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply