Official website launch
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਅਧਿਕਾਰਕ ਵੈੱਬਸਾਈਟ ਲਾਂਚ
ਰੂਪਨਗਰ, – ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਪਣੀ ਅਧਿਕਾਰਕ ਵੈੱਬਸਾਈਟ www.gatkarupnagar.org ਦਾ ਉਦਘਾਟਨ ਗੁਰੂਦੁਆਰਾ ਟਿੱਬੀ ਸਾਹਿਬ ਵਿਖੇ ਆਯੋਜਿਤ ਸਟੇਟ ਰੈਫਰੀ ਕੈਂਪ ਦੌਰਾਨ ਸੰਤ ਬਾਬਾ ਅਵਤਾਰ ਸਿੰਘ ਜੀ ਦੇ ਪਵਿੱਤਰ ਕਰ ਕਮਲਾਂ ਨਾਲ ਕੀਤਾ ਗਿਆ।

ਇਸ ਵੈੱਬਸਾਈਟ ਨੂੰ ਤਿਆਰ ਕਰਨ ਲਈ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰੈਸ ਸਕੱਤਰ ਅਤੇ ਖਾਲਸਾ ਫੇਥ ਫਾਊਂਡੇਸ਼ਨ ਦੇ ਗੁਰਵਿੰਦਰ ਸਿੰਘ ਰੂਪਨਗਰ ਵੱਲੋਂ ਮੁੱਖ ਭੂਮਿਕਾ ਨਿਭਾਈ ਗਈ। ਇਸ ਵੈਬਸਾਈਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵੈੱਬਸਾਈਟ ਬਣਾਉਣ ਦਾ ਮੁੱਖ ਉਦੇਸ਼ ਗੱਤਕੇ ਦੇ ਪ੍ਰਚਾਰ-ਪ੍ਰਸਾਰ ਨੂੰ ਨਵਾਂ ਮੰਚ ਪ੍ਰਦਾਨ ਕਰਨਾ ਹੈ। ਵੈੱਬਸਾਈਟ ਉੱਤੇ ਗੱਤਕੇ ਦੀ ਖੇਡ, ਨਿਯਮਾਂ ਅਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ, ਖਿਡਾਰੀ ਇਸ ਵੈੱਬਸਾਈਟ ਰਾਹੀਂ ਆਉਣ ਵਾਲੇ ਮੁਕਾਬਲਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀਆਂ ਐਂਟਰੀਆਂ ਵੀ ਦਰਜ ਕਰਵਾ ਸਕਣਗੇ। ਇਸ ਨਾਲ ਗੱਤਕਾ ਖਿਡਾਰੀਆਂ ਅਤੇ ਐਸੋਸੀਏਸ਼ਨ ਵਿਚਾਲੇ ਸੰਚਾਰ ਹੋਰ ਸੁਖਾਲਾ ਤੇ ਪ੍ਰਭਾਵਸ਼ਾਲੀ ਬਣੇਗਾ।
ਉਦਘਾਟਨ ਸਮਾਗਮ ਦੌਰਾਨ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ ਭਾਊਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਗੁਰਵਿੰਦਰ ਸਿੰਘ ਰੂਪਨਗਰ, ਸਰਬਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਖਜਾਨਚੀ ਸਰਦਾਰ ਬਲਜੀਤ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।